ਵੱਖ ਵੱਖ ਮਾਮਲਿਆਂ ਵਿੱਚ ਪੁਲਿਸ ਨੇ ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ - ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ
ਫਿਰੋਜ਼ਪੁਰ ਵਿੱਚ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਵੱਖ ਵੱਖ ਮਾਮਲਿਆਂ ਵਿੱਚ ਨਸ਼ੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਐੱਸ ਐੱਚ ਓ ਸਿਟੀ ਦੀਪਕ ਕੰਬੋਜ ਨੇ ਦੱਸਿਆ ਕਿ 410 ਨਸ਼ੀਲੀਆਂ ਗੋਲੀਆਂ ਸਮੇਤ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 15 ਗ੍ਰਾਮ ਹੈਰੋਇਨ ਸਮੇਤ ਹਰਵਿੰਦਰ ਸਿੰਘ ਉਰਫ ਧਾਮੀ ਵਾਸੀ ਜ਼ੀਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ (Many casesr egistered against the accused before) ਹਨ ਅਤੇ ਇਨ੍ਹਾਂ ਦਾ ਰਿਮਾਂਡ ਲੈ ਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ ।
Last Updated : Feb 3, 2023, 8:31 PM IST