Drug trafficking and arms supply Case: ਪੁਲਿਸ ਨੇ ਨਸ਼ਾ ਤਸਕਰੀ ਤੇ ਹਥਿਆਰ ਸਪਲਾਈ ਦੇ ਦੋ ਮਾਮਲਿਆਂ 'ਚ ਪੰਜ ਮੁਲਜ਼ਮ ਕੀਤੇ ਕਾਬੂ, ਹੋਇਆ ਇਹ ਕੁਝ ਬਰਾਮਦ - ਨਸ਼ਾ ਤਸਕਰੀ ਤੇ ਹਥਿਆਰ ਸਪਲਾਈ ਮਾਮਲੇ ਚ ਮੁਲਜ਼ਮ ਕਾਬੂ
Published : Dec 12, 2023, 5:32 PM IST
ਅੰਮ੍ਰਿਤਸਰਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਵਲੋਂ ਨਸ਼ਾ ਤਸਕਰੀ ਅਤੇ ਹਥਿਆਰ ਸਪਲਾਈ ਦੇ ਦੋ ਵੱਖ-ਵੱਖ ਮਾਮਲਿਆਂ 'ਚ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲੇ 'ਚ ਕਾਬੂ ਮੁਲਜ਼ਮਾਂ ਤੋਂ ਤਿੰਨ ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਇਨੋਵਾ ਕਾਰ ਬਰਾਮਦ ਕੀਤੀ ਗਈ, ਜਦਕਿ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੁਲਜ਼ਮ ਕੋਲੋਂ 32 ਬੋਰ ਦੇ 13 ਪਿਸਟਲ(ਕੰਟਰੀ ਮੇਡ), 24 ਮੈਗਜ਼ੀਨ ਅਤੇ 02 ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜਿਥੇ ਨਸ਼ਾ ਤਸਕਰੀ ਦੇ ਰੈਕੇਟ ਨੂੰ ਬੇਨਕਾਬ ਕੀਤਾ ਹੈ ਤਾਂ ਉਥੇ ਹੀ ਅੰਤਰਰਾਜ਼ੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਵੀ ਪਰਦਾਫਾਸ਼ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।