Robbers Arrested: ਥਾਣਾ ਕੱਚਾ ਪੱਕਾ ਦੀ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ 2 ਮੁਲਜ਼ਮ ਕਾਬੂ, ਇੱਕ ਦੀ ਭਾਲ ਜਾਰੀ
Published : Oct 25, 2023, 6:49 AM IST
ਤਰਨ ਤਾਰਨ ਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਵਲੋਂ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਜਦਕਿ ਇੱਕ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭਿੱਖੀਵਿੰਡ ਦਾ ਕਹਿਣਾ ਕਿ ਇੰਨ੍ਹਾਂ ਮੁਲਜ਼ਮਾਂ ਵਲੋਂ ਪਿਛਲੇ ਦਿਨੀਂ ਐਕਟਿਵਾਰ ਸਵਾਰ ਮਹਿਲਾਵਾਂ ਨਾਲ ਲੁੱਟ ਖੋਹ ਕੀਤੀ ਗਈ ਸੀ, ਜਿੰਨ੍ਹਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੁਝ ਹੀ ਘੰਟਿਆਂ 'ਚ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਦਕਿ ਇੰਨ੍ਹਾਂ ਦੇ ਤੀਜੇ ਸਾਥੀ ਦੀ ਭਾਲ ਜਾਰੀ ਹੈ, ਜੋ ਜਲਦ ਕਾਬੂ ਕਰ ਲਿਆ ਜਾਵੇਗਾ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਅਕਾਸ਼ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਕਿ ਮੁਲਜ਼ਮਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।