ਪ੍ਰਿਅੰਕਾ ਗਾਂਧੀ ਨੇ ਤੋੜਿਆ ਸੁਰੱਖਿਆ ਘੇਰਾ, ਮਾਰੀ ਬੈਰੀਕੇਡ ਤੋਂ ਛਾਲ
ਨਵੀਂ ਦਿੱਲੀ : ਕਾਂਗਰਸ ਵਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਦੇਸ਼ ਭਰ ਵਿੱਚ ਜੰਮ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ, ਦਿੱਲੀ ਵਿੱਚ ਪ੍ਰਿਅੰਕਾ ਗਾਂਧੀ ਵੀ ਇਸ ਧਰਨੇ ਵਿੱਚ ਸ਼ਾਮਲ ਹੋਈ। ਧਰਨੇ ਵਿੱਚ ਸ਼ਾਮਲ ਹੋਣ ਲਈ ਪ੍ਰਿਅੰਕਾ ਗਾਂਧੀ (Priyanka Gandhi breaks the barricade) ਨੇ ਸੁਰੱਖਿਆ ਘੇਰਾ ਵੀ ਤੋੜ ਦਿੱਤਾ ਅਤੇ ਬੈਰੀਕੇਡ ਉੱਤੋਂ ਛਾਲ ਵੀ ਮਾਰੀ। ਫਿਲਹਾਲ ਰਾਹੁਲ ਗਾਂਧੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
Last Updated : Feb 3, 2023, 8:25 PM IST