ਸਿਆਸੀ ਕੈਦੀਆਂ ਦੀ ਰਿਹਾਈ ਲਈ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ - ਬੰਦੀ ਸਿੰਘਾਂ ਦੀ ਜਲਦ ਤੋਂ ਜਲਦ ਰਿਹਾਈ
ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿੱਚ ਇਕਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਚਾਰ ਵਟਾਂਦਰਾਂ ਕੀਤਾ ਗਿਆ। ਜਿਸ ਤੋਂ ਬਾਅਦ ਸਾਰੀਆਂ ਇਕੱਠੀਆਂ ਹੋਇਆਂ ਜਥੇਬੰਦੀਆਂ ਵੱਲੋਂ ਭਾਈ ਮਹਾਂ ਸਿੰਘ ਦੀਵਾਨ ਹਾਲ ਤੋਂ ਰੋਸ ਮਾਰਚ ਸ਼ੁਰੂ ਕਰਕੇ ਸ਼ਹਿਰ ਦੇ ਵਿੱਚ ਵੱਖ-ਵੱਖ ਇਲਾਕੀਆਂ ਵਿੱਚ ਕੀਤਾ ਗਿਆ। ਜਥੇਬੰਦੀਆਂ ਨੇ ਆਖਿਆ ਕਿ ਬੰਦੀ ਸਿੰਘਾਂ ਦੀ ਜਲਦ ਤੋਂ ਜਲਦ ਰਿਹਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਰਿਹਾਈ ਨਹੀਂ ਕਰਦੀ ਤਾਂ ਸਾਡੇ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Last Updated : Feb 3, 2023, 8:35 PM IST