ਜਲ ਸਪਲਾਈ ਕੰਟਰੈਕਟ ਵਰਕਰਜ਼ ਦਾ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ - Fatehgarh Sahib news in punjabi
ਸ੍ਰੀ ਫਤਿਹਗੜ੍ਹ ਸਾਹਿਬ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ ਅੱਜ ਜਿਲ੍ਹਾ ਫਤਹਿਗੜ੍ਹ ਸਾਹਿਬ ਵਲੋਂ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਖਿਲਾਫ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ ਨੇ ਕਿਹਾ ਕਿ ਬੀਤੇ ਦਿਨ ਸੋਸ਼ਲ ਮੀਡੀਆ ਉਤੇ ਜਲ ਸਪਲਾਈ ਵਿਭਾਗ ਦੇ ਮੰਤਰੀ ਵੱਲੋਂ ਵਿਭਾਗ ਵਿਚ ਪਿਛਲੇ ਸਾਲਾ ਬੱਧੀ ਅਰਸ਼ੇ ਤੋਂ ਇਕ ਵਰਕਰ ਦੇ ਰੂਪ ਵਿਚ ਇੰਨਲਿਸਟਮੈਂਟ ਪਾਲਸੀ ਅਤੇ ਆਊਟਸੋਰਸ ਅਧੀਨ ਲੱਗੇ ਠੇਕਾ ਮੁਲਾਜਮਾਂ ਦੀਆਂ ਰੁਕੀਆਂ ਤਨਖਾਹਾਂ ਉਤੇ ਬੇਤੁਕਾ ਬਿਆਨ ਦਿੱਤਾ ਗਿਆ ਹੈ ਕਿ ਇਹ ਸਾਡੇ ਮੁਲਾਜਮ ਨਹੀਂ ਹਨ। ਉਹ ਅੱਜ ਦੇ ਸਮੇਂ ਆਮ ਲੋਕਾਂ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੰਤਰੀ ਵਲੋਂ ਅਪਣਾਇਆ ਗਿਆ ਹੈ। ਮੰਤਰੀ ਅਤੇ ਮਨੈਜਮੇਂਟ ਦੇ ਖਿਲਾਫ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ ਹਨ।
Last Updated : Feb 3, 2023, 8:31 PM IST