ਪੰਜਾਬ

punjab

ETV Bharat / videos

ਬੱਸ ਸਟੈਂਡ ਦਾ ਮੇਨ ਗੇਟ ਬੰਦ ਕਰ ਕੇ ਕੀਤਾ ਰੋਸ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ, ਜਾਣੋ ਵਜ੍ਹਾ... - ਬੱਸ ਸਟੈਂਡ

By

Published : Jun 23, 2022, 10:24 AM IST

Updated : Feb 3, 2023, 8:24 PM IST

ਪਟਿਆਲਾ: ਜ਼ਿਲ੍ਹੇ ਦੇ ਬੱਸ ਸਟੈਂਡ ਦਾ ਮੇਨ ਗੇਟ ਬੰਦ ਕਰ ਕੇ ਪੀਆਰਟੀਸੀ ਦੇ ਮੁਲਜ਼ਮਾਂ ਵੱਲੋਂ ਪੈਨਸ਼ਨਾਂ ਅਤੇ ਤਨਖਾਹਾਂ ਨੇ ਮਿਲਣ ਕਰ ਕੇ ਪੀਆਰਟੀਸੀ ਦੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਅਤੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪੀਆਰਟੀਸੀ ਕਰਮਚਾਰੀ ਨਿਰਮਲ ਸਿੰਘ ਵੱਲੋਂ ਦੱਸਿਆ ਗਿਆ ਕਿ ਸਰਕਾਰ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਗਈ ਸੀ ਕਿ ਸਾਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਨਾ ਮਿਲੀਆਂ ਤਾਂ ਅਸੀਂ 23 ਜੂਨ ਨੂੰ ਰੋਸ ਪ੍ਰਦਰਸ਼ਨ ਕਰਾਂਗੇ ਪਰ ਸਰਕਾਰ ਨੇ ਇਸ ਚਿਤਾਵਨੀ ਵੱਲ ਧਿਆਨ ਤੱਕ ਨਹੀਂ ਦਿੱਤਾ। ਜਿਸ ਕਰਕੇ ਅੱਜ ਅਸੀਂ ਬੱਸ ਸਟੈਂਡ ਦਾ ਮੇਨ ਗੇਟ ਬੰਦ ਕਰ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ, ਜੇ ਆਉਣ ਵਾਲੇ ਦਿਨਾਂ ਵਿੱਚ ਸਾਡੀਆਂ ਪੈਨਸ਼ਨਾਂ ਅਤੇ ਤਨਖ਼ਾਹਾਂ ਨਾ ਮਿਲੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Last Updated : Feb 3, 2023, 8:24 PM IST

ABOUT THE AUTHOR

...view details