ਪੀਆਰਟੀਸੀ ਕਰਮਚਾਰੀਆਂ ਨੇ ਬੱਸ ਸਟੈਂਡ ਕੀਤਾ ਜਾਮ, ਜਾਣੋ ਕਿਉਂ - 21 ਜੂਨ ਨੂੰ ਉਨ੍ਹਾਂ ਵੱਲੋਂ ਮੁਕੰਮਲ ਬੱਸਾਂ
ਬਠਿੰਡਾ : ਪੀਆਰਟੀਸੀ ਕਰਮਚਾਰੀਆਂ ਵੱਲੋਂ ਬਠਿੰਡਾ ਬੱਸ ਸਟੈਂਡ ਨੂੰ ਜਾਮ ਕਰਦੇ ਹੋਏ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪਿਛਲੀ ਵਾਰ ਵੀ ਉਨ੍ਹਾਂ ਵੱਲੋਂ ਪ੍ਰਦਰਸ਼ਨ ਕਰਕੇ ਹੀ ਆਪਣੀਆਂ ਤਨਖ਼ਾਹਾਂ ਲਈਆਂ ਗਈਆਂ ਸਨ ਪਰ ਇਸ ਵਾਰ ਵੀ ਸਰਕਾਰ ਵੱਲੋਂ ਤਨਖਾਹਾਂ ਨਹੀਂ ਪਾਈਆਂ ਗਈਆਂ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਅੱਜ ਦੋ ਘੰਟਿਆਂ ਲਈ ਬੱਸ ਸਟੈਂਡ ਜਾਮ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਫਿਰ ਵੀ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤਾਂ 21 ਜੂਨ ਨੂੰ ਉਨ੍ਹਾਂ ਵੱਲੋਂ ਮੁਕੰਮਲ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਜਿਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ ਉਨ੍ਹਾਂ ਕਿਹਾ ਕਿ ਹਰ ਮਹੀਨੇ ਹੀ ਪੀਆਰਟੀਸੀ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਨਾਲ ਅਜਿਹੀ ਧੱਕੇਸ਼ਾਹੀ ਕੀਤੀ ਜਾਂਦੀ ਹੈ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਦੇ ਰਾਹ ਪੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਵੱਲੋਂ ਨਾਲ ਹੀ ਸੁਣਵਾਈ ਜਲਦ ਨਾ ਕੀਤੀ ਗਈ ਤਾਂ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।
Last Updated : Feb 3, 2023, 8:24 PM IST