ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੇ AAP ਸਰਕਾਰ ਉੱਤੇ ਤਿੱਖੇ ਸ਼ਬਦੀ ਹਮਲੇ - AAP government
ਪੰਜਾਬ ਵਿਧਾਨ ਸਭਾ ਦੇ ਪਹਿਲੇ ਐਕਸ਼ਨ ਚ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਗਰੂਰ ਲੋਕ ਸਭਾ ਉਪ ਚੋਣ ਚ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ 43 ਫੀਸਦੀ ਦੇ ਕਰੀਬ ਹੋਣ ਉਤੇ ਹਮਲਾ ਬੋਲਦਿਆਂ ਕਿਹਾ, ਇਸ ਤੋਂ ਲੋਕਾਂ ਦੀ ਬੇਰੁਖ਼ੀ ਦਾ ਪਤਾ ਲੱਗਦਾ ਹੈ ਕਿ ਪੰਜਾਬ ਦੀ ਆਪ ਸਰਕਾਰ ਨੇ ਜੋ ਚੋਣ ਵਾਅਦੇ ਕੀਤੇ ਸੀ ਉਹ ਅਜੇ ਤੱਕ ਪੂਰੇ ਨਹੀਂ ਕੀਤੇ, ਇਸ ਕਰਕੇ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਉਤੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਨਹੀਂ ਲਿਆ, ਇੰਨੀ ਬੇਰੁਖ਼ੀ ਕਿਉਂ ਹੈ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਨਿਸ਼ਾਨਾ ਸਾਧਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਚ ਜੋ ਵੀ ਘਟਨਾਵਾਂ ਵਾਪਰੀਆਂ ਹਨ, ਉਸ ਲਈ ਕੇਜਰੀਵਾਲ ਜ਼ਿੰਮੇਵਾਰ ਹੈ, ਕੇਜਰੀਵਾਲ ਹੀ ਕਰਵਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਨੂੰ ਸੌਂਪਣ ਲਈ ਅਜੇ ਸਮਾਂ ਹੈ। ਕਿਉਂਕਿ ਜੋ ਵੀ ਮਾਮਲੇ ਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦਿੱਲੀ ਦੀ ਵਿਸ਼ੇਸ਼ ਟੀਮ ਕਰ ਰਹੀ ਹੈ। ਜਿੱਥੋਂ ਤੱਕ ਲਾਰੈਂਸ ਬਿਸ਼ਨੋਈ ਦਾ ਸਬੰਧ ਹੈ ਆਪ ਸਰਕਾਰ ਨੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਪਰ ਵਿਸ਼ਨੋਈ ਲੰਬੇ ਸਮੇਂ ਤੋਂ ਤਿਹਾੜ ਜੇਲ੍ਹ ਚ ਬੰਦ ਹੈ।
Last Updated : Feb 3, 2023, 8:24 PM IST