Amritsar news: ਪੰਜਾਬ ਸਰਕਾਰ ਖਿਲਾਫ਼ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ ਪ੍ਰਦਰਸ਼ਨ - ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ
Published : Nov 10, 2023, 5:09 PM IST
ਅੰਮ੍ਰਿਤਸਰ:-ਪਿਛਲੇ ਲੰਮੇਂ ਸਮੇਂ ਤਂੋ ਸਰਕਾਰੀ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਸੰਬਧੀ ਸੰਘਰਸ਼ ਕੀਤਾ ਜਾ ਰਿਹਾ ਸੀ ਪਰ ਸਰਕਾਰ ਵੱਲੋਂ ਇੰਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਂਦੇ ਹੋਏ ਸਿਰਫ਼ ਖਾਨਾਪੂਰਤੀ ਕੀਤੀ ਗਈ ਹੈ। ਦਰਅਸਲ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਸੰਬਧੀ ਅੱਜ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਆਗੂਆਂ ਵੱਲੋਂ ਸੜਕਾਂ 'ਤੇ ਉਤਰ ਸਰਕਾਰ ਖਿਲਾਫ ਰੋਸ ਮਾਰਚ ਕਰਦੇ ਹੋਏ ਪ੍ਰਦਰਸ਼ਨ ਕੀਤਾ। ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਆਗੂ ਗੁਰਬਿੰਦਰ ਸਿੰਘ ਖਹਿਰਾ ਮਾਝਾ ਜੋਨ ਕਨਵੀਨਰ ਅਤੇ ਜ਼ਿਲ੍ਹਾ ਕਨਵੀਨਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਪਹਿਲਾਂ ਸਾਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਅਤੇ ਹੁਣ ਇੱਕ ਅੱਧਾ-ਅਧੂਰਾ ਨੋਟੀਫਿਕੇਸ਼ਨ ਜਾਰੀ ਕਰ ਸਾਡੇ ਨਾਲ ਕੋਝਾ ਮਜ਼ਾਕ ਕੀਤਾ ਹੈ।