ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੀ ਬੀਬੀ ਭੱਠਲ - ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੀ ਬੀਬੀ ਭੱਠਲ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕੇ ਸਿਆਸਤ ਸਰਗਰਮ ਹੈ। ਇਸ ਦੌਰਾਨ ਵਿਰੋਧੀ ਆਗੂਆਂ ਸਰਕਾਰ ਨੂੰ ਲਗਾਤਾਰ ਘੇਰੇ ਰਹੇ ਹਨ। ਇਸ ਦੌਰਾਨ ਕਾਂਗਰਸੀ ਆਗੂ ਹਰਜਿੰਦਰ ਕੌਰ ਭੱਠਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨੌਜਵਾਨਾਂ ਦਾ ਕਤਲ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣਾ ਨਿੰਦਣਯੋਗ ਹੈ, ਕਿਉਂਕਿ ਪੰਜਾਬ ਦਾ ਮਾਹੌਲ ਲਗਾਤਾਰ ਵਿਗੜਦਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
Last Updated : Feb 3, 2023, 8:23 PM IST