ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਸਾਬਕਾ ਐਮਐਲਏ ਰੋਪੜ ਅਮਰਜੀਤ ਸਿੰਘ ਸੰਦੋਆ ਵੀ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਤਖ਼ਤ ਸਾਹਿਬ ਪੰਜਾਬ ਦੇ ਭਲੇ ਦੀ ਅਰਦਾਸ ਕੀਤੀ ਹੈ ਕਿ ਪੰਜਾਬ ਚੜ੍ਹਦੀ ਕਲਾ ਵਿੱਚ ਰਹੇ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ ਹੈ, ਇਸ ਫ਼ੈਸਲੇ ਨਾਲ ਵੱਡੇ ਬਦਲਾਅ ਆਉਣਗੇ। ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਭਰਤੀ ਘੁਟਾਲੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਮਾਮਲਾ ਹਾਲੇ ਵਿਚਾਰ ਅਧੀਨ ਹੈ ਤੇ ਇਸ ਤੇ ਕਾਨੂੰਨੀ ਰਾਏ ਲੈ ਲਈ ਗਈ ਹੈ ਤੇ ਇਨਕੁਆਰੀ ਕਰਕੇ ਸਾਰਾ ਮਾਮਲਾ ਤੁਹਾਡੇ ਸਾਹਮਣੇ ਲੈ ਕੇ ਆਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਦੋਸ਼ ਸਾਬਤ ਨਹੀਂ ਹੋ ਜਾਂਦੇ, ਕਿਸੇ ਨੂੰ ਦੋਸ਼ੀ ਨਹੀਂ ਆਖਿਆ ਜਾ ਸਕਦਾ। ਰਾਮ ਰਹੀਮ ਦੇ ਮੁੱਦੇ ਤੇ ਬੋਲਦੇ ਹੋਏ ਕਿਹਾ ਕਿ ਜੋ ਲੋਕ ਚੰਗੇ ਕੰਮ ਕਰਦੇ ਹਨ ਉਨ੍ਹਾਂ ਨੂੰ ਫਲ ਵੀ ਚੰਗਾ ਹੀ ਮਿਲਦਾ ਹੈ ਜਿਹੜੇ ਗ਼ਮ ਗ਼ਲਤ ਕਰਦੇ ਹਨ ਉਨ੍ਹਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਜਾਣਾ ਪੈਂਦਾ ਹੈ।
Last Updated : Feb 3, 2023, 8:30 PM IST