ਪੱਕੀ ਫਸਲ ਉਤੇ ਮੀਂਹ ਨੇ ਕਿਸਾਨਾਂ ਦੇ ਸੂਤੇ ਸਾਹ - pathankot latest news
ਪੰਜਾਬ ਵਿਚ ਕਿਸਾਨਾਂ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ। ਕਈ ਥਾਵਾਂ ਉਤੇ ਫਸਲ ਦੀ ਵਾਢੀ ਵੀ ਚੱਲ ਰਹੀ ਹੈ। ਅਜਿਹੇ ਵਿਚ ਕੁਦਰਤ ਕਹਿਰ ਵੀ ਦਿਖਾ ਰਿਹਾ ਹੈ। ਪਠਾਨਕੋਟ ਵਿਚ ਪਏ ਮੀਂਹ ਨੇ ਕਿਸਾਨਾਂ ਦੀ ਪੱਕੀ ਖੜੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਜਿਸ ਤੋਂ ਬਾਅਦ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਕਿਸਾਨਾਂ ਵਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਖ਼ਰਾਬ ਹੋਈ ਫਸਲ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਹੈ।
Last Updated : Feb 3, 2023, 8:29 PM IST