ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ - bathinda latest news
ਪੂਰੀ ਦੁਨੀਆ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ। ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਚੱਲ ਰਹੇ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਦੂਜੇ ਪਾਸੇ ਹੈੱਡ ਗ੍ਰੰਥੀ ਜਗਤਾਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿੱਥੇ ਸੰਗਤ ਨੂੰ ਗੁਰੂ ਪੁਰਬ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਗੁਰੂ ਜੀ ਦੀ ਜੀਵਨੀ ਉੱਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਆਪਣੇ ਸੰਦੇਸ਼ ਵਿੱਚ ਦਰਸਾਏ ਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ।
Last Updated : Feb 3, 2023, 8:31 PM IST