ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ
ਫ਼ਰੀਦਕੋਟ ਵਿਖੇ ਜੈਤੋ ਦੇ ਵਾਰਡ ਨੰਬਰ 14 ਦੇ ਮੁਹੱਲਾ ਅੰਬੇਦਕਰ ਨਗਰ ਵਿੱਚ ਸ਼ੀਵਰੇਜ ਸਿਸਟਮ ਬੰਦ ਹੋਣ ਕਾਰਨ ਗੰਦਾ ਪਾਣੀ ਜਮਾ ਹੋ ਗਿਆ ਹੈ ਜਿਸ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਇਸ ਕਾਰਨ ਭਿਆਨਕ ਬੀਮਾਰੀਆ ਫ਼ੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਇਹ ਸਮੱਸਿਆ ਅੱਜ ਦੀ ਨਹੀਂ ਸਗੋਂ ਪਿਛਲੇ ਲੰਮੇ ਸਮੇਂ ਤੋਂ ਇਸੇ ਤਰ੍ਹਾਂ ਹੀ ਆ ਰਹੀ ਹੈ। ਸੀਵਰੇਜ ਵਿਭਾਗ ਵੱਲੋਂ ਵੀ ਇਸ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਮੁਹੱਲਾ ਵਾਸੀਆਂ ਨੇ ਸੀਵਰੇਜ ਬੋਰਡ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਇਸ ਮਸਲੇ ਦਾ ਹੱਲ ਜਲਦੀ ਨਹੀਂ ਕੀਤੀ ਗਿਆ, ਤਾਂ ਅੱਕ ਕੇ ਧਰਨਾ ਲਾਇਆ ਜਾਵੇਗਾ, ਜਿਸ ਦੀ ਜ਼ਿਮੇਵਾਰੀ ਸੀਵਰੇਜ ਬੋਰਡ, ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ, ਪੰਜਾਬ ਸਰਕਾਰ ਜਾਂ ਸੀਵਰੇਜ ਵਿਭਾਗ ਵੱਲੋਂ ਇਨ੍ਹਾਂ ਮੁਹੱਲਾ ਵਾਸੀਆਂ ਦੀ ਮੰਗ ਨੂੰ ਕਦੋਂ ਪੂਰਾ ਕੀਤਾ ਜਾਵੇਗਾ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
Last Updated : Feb 3, 2023, 8:36 PM IST