ਫ਼ਿਰੋਜ਼ਪੁਰ 'ਚ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, 3 ਅਧਿਆਪਕਾਂ ਦੀ ਮੌਤ - ਸੜਕ ਹਾਦਸੇ ਚ 3 ਅਧਿਆਪਕਾਂ ਦੀ ਮੌਤ
Published : Dec 6, 2023, 10:31 PM IST
ਫਿਰੋਜ਼ਪੁਰ: ਧੁੰਦ ਕਾਰਨ ਲਗਾਤਾਰ ਸੜਕ ਹਾਦਸਿਆਂ 'ਚ ਵਾਧਾ ਹੋ ਰਿਹਾ ਹੈ। ਇੱਕ ਹੋਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 3 ਅਧਿਆਪਕਾਂ ਦੀ ਮੌਤ ਹੋ ਗਈ ਜਦਕਿ 3 ਅਧਿਆਪਕਾਂ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਕਿ ਰਾਤ ਸਮੇਂ ਧੁੰਦ ਕਾਰਨ ਟਰਾਲੀਆਂ ਆਪਸ 'ਚ ਟਕਰਾ ਗਈਆਂ ਅਤੇ ਉਨ੍ਹਾਂ ਨੂੰ ਪਿੱਛੋਂ ਇੱਕ ਵੱਡੇ ਟਰੱਕ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰਾਂ ਇੱਥੇ ਹੀ ਨਹੀਂ ਰੁਕੀਆਂ ਇਸ ਤੋਂ ਬਾਅਦ ਅਧਿਆਪਕਾਂ ਦੀ ਗੱਡੀ ਦੀ ਸਵੇਰੇ ਟੱਕਰ ਹੋ ਜਾਂਦੀ ਹੈ। ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ।ਪੁਲਿਸ ਅਧਿਕਾਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਹੋਇਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।