ਬਜ਼ੁਰਗ ਉੱਤੇ ਹਮਲਾ ਕਰਕੇ ਉਸ ਦੀ ਕ੍ਰੇਟਾ ਕਾਰ ਖੋਹ ਕੇ ਲੁਟੇਰੇ ਫ਼ਰਾਰ ! - bathinda crime news
ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਿਸ ਵੱਲੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਉੱਤੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਲੁੱਟ ਖੋਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹੀ ਇਕ ਹੋਰ ਘਟਨਾ ਵਿੱਚ ਕੁਝ ਬਦਮਾਸ਼ਾਂ ਨੇ ਇਕ ਬਜ਼ੁਰਗ ਉੱਤੇ ਬੇਸਬਾਲ ਬੈਟ ਨਾਲ ਹਮਲਾ ਕਰਕੇ, ਉਸ ਕੋਲੋਂ ਕ੍ਰੇਟਾ ਕਾਰ ਖੋਹ ਕੇ ਫ਼ਰਾਰ ਹੋ ਗਏ। ਗੰਭੀਰ ਜ਼ਖਮੀ ਪੀੜਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਦੂਜੇ ਪਾਸੇ, ਡੀਐਸਪੀ ਫੂਲ ਅਸਵੰਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਘਟਨਾ ਵਿੱਚ ਬਜ਼ੁਰਗ ਦਾ ਡਰਾਈਵਰ ਵੀ ਸ਼ਾਮਲ ਹੈ, ਕਿਉਂਕਿ ਉਹ ਮੌਕੇ ਤੋਂ ਗਾਇਬ ਹੈ।
Last Updated : Feb 3, 2023, 8:33 PM IST