ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਸਚਿਨ ਅਹੂਜਾ - ਸਚਿਨ ਅਹੁਜਾ
ਮਾਨਸਾ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਵੱਖ-ਵੱਖ ਪੰਜਾਬ ਗਾਇਕ ਸਿੱਧੂ ਮੂਸੇਵਾਲੇ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝ ਕਰ ਰਹੇ ਹਨ। ਉਸ ਦੌਰਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਪ੍ਰਸਿੱਧ ਡਾਇਰੈਕਟਰ ਸਚਿਨ ਅਹੂਜਾ ਉਹਨਾਂ ਦੇ ਘਰ ਪਹੁੰਚੇ ਅਤੇ ਸਿੱਧੂ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਚਿਨ ਬੇਹੱਦ ਭਾਵੁਕ ਹੋਏ ਨਜ਼ਰ ਆਏ। ਜ਼ਿਕਰਯੋਗ ਹੈ ਕਿ ਇਸ ਸਮੇਂ ਸਿਰਫ਼ ਮਾਨਸਾ ਹੀ ਨਹੀਂ ਬਲਕਿ ਪੰਜਾਬ ਦੇ ਨਾਲ-ਨਾਲ ਪੂਰਾ ਦੇਸ਼ ਅਤੇ ਵਿਦੇਸ਼ੀ ਫੈਨ ਮੂਸੇਵਾਲਾ ਦੀ ਮੌਤ ਮਗਰੋਂ ਸੋਗ ਮਨਾ ਰਹੇ ਹਨ। ਇਸ ਮੁਸ਼ਕਿਲ ਸਮੇਂ 'ਚ ਸਿੱਧੂ ਦੇ ਪਰਿਵਾਰ ਨੂੰ ਉਸਦੇ ਪ੍ਰਸ਼ੰਸਕਾਂ ਅਤੇ ਸਹਿਯੋਗੀਆਂ ਤੋਂ ਲਗਾਤਾਰ ਸਮਰਥਨ ਮਿਲ ਰਿਹਾ ਹੈ।
Last Updated : Feb 3, 2023, 8:23 PM IST