ਸੰਗਰੂਰ ਪੁਲਿਸ ਹੱਥ ਲੱਗੀ ਸਫ਼ਲਤਾ, ਦੇਸੀ ਪਿਸਤੌਲ ਸਣੇ ਚੋਰ ਗਿਰੋਹ ਦੇ ਦੋ ਮੈਂਬਰ ਕਾਬੂ - Sangrur News Update
Published : Nov 21, 2023, 6:01 PM IST
ਸੰਗਰੂਰ 'ਚ ਪਿਛਲੇ ਕੁਝ ਦਿਨਾਂ ਤੋਂ ਚੋਰ ਗਿਰੋਹ ਸਰਗਰਮ ਸੀ, ਜਿਸ ਦੇ ਚੱਲਦੇ ਲਗਾਤਾਰ ਚੋਰੀ ਤੇ ਲੁੱਟ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ। ਇਸ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ, ਜਦੋਂ ਉਨ੍ਹਾਂ ਵਲੋਂ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਕੋਲੋਂ ਵਾਰਦਾਤ 'ਚ ਵਰਤਿਆ ਮੋਟਰਸਾਈਕਲ ਤੇ ਇੱਕ 315 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਦਾ ਤੀਜਾ ਸਾਥੀ ਜੋ ਹਸਪਤਾਲ 'ਚ ਜ਼ੇਰੇ ਇਲਾਜ ਹੈ, ਉਸ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਕਈ ਚੋਰੀਅ ਦੀ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ, ਜਿਸ 'ਚ ਹੁਣ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।