ਸਕੂਲੀ ਬੱਚਿਆਂ ਨੇ ਗ੍ਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦੇਣ ਲਈ ਕੱਢੀ ਜਾਗਰੂਕਤਾ ਰੈਲੀ - ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ
ਜੈਤੋ ਵਿੱਚ ਡੀ ਏ ਵੀ ਸਕੂਲ ਦੇ ਬੱਚਿਆਂ ਵੱਲੋਂ ਗ੍ਰੀਨ ਦੀਵਾਲੀ (Green Diwali) ਮਨਾਉਣ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਸ਼ਹਿਰ 'ਚ ਜਾਗਰੂਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਬੱਚਿਆਂ ਨੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦੇਣ ਲਈ ਬੈਨਰ ਫੜ ਕੇ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਵਧ ਰਹੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਕਿਹਾ ਕਿ ਸਾਨੂੰ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ (Green Diwali) ਮਨਾਉਣੀ ਚਾਹੀਦੀ ਹੈ ਅਤੇ ਸਾਨੂੰ ਮਨੁੱਖਤਾ ਪ੍ਰਤੀ ਆਪਣਾ ਸਮਾਜਿਕ ਫਰਜ਼ ਨਿਭਾਉਣਾ ਚਾਹੀਦਾ ਹੈ।
Last Updated : Feb 3, 2023, 8:29 PM IST