‘ਸਰਕਾਰ ਰਾਮ ਰਹੀਮ ਦੀਆਂ ਗਤੀਵਿਧੀਆਂ ਉੱਤੇ ਰੋਕ ਲਗਾਵੇ’ - ਗਤੀਵਿਧੀਆਂ ਉੱਤੇ ਤੁਰੰਤ ਰੋਕ ਲਗਾਉਣ ਦੀ ਮੰਗ
ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਡੇਰਾ ਸਿਰਸਾ ਮੁਖੀ ਵੱਲੋਂ ਪੰਜਾਬ ਦੇ ਸੁਨਾਮ ਵਿੱਚ ਡੇਰਾ ਖੋਲ੍ਹਣ ਦੇ ਐਲਾਨ ਦੀ ਨਿੰਦਾ ਕੀਤੀ। ਉਨ੍ਹਾਂ ਨੇ ਸਰਕਾਰ ਤੋਂ ਇਸ ਦੀਆਂ ਗਤੀਵਿਧੀਆਂ ਉੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਮੈਬਰ ਸ਼੍ਰੋਮਣੀ ਕਮੇਟੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ਉੱਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ। ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਵੀ ਮੁੱਖ ਦੋਸ਼ੀ ਹੈ। ਉਨ੍ਹਾਂ ਆਖਿਆ ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੋ ਸਕਦਾ ਹੈ।
Last Updated : Feb 3, 2023, 8:29 PM IST