Amritsar News: ਫਿਲਮਾਂ ਵਿੱਚ ਹੋ ਰਹੀ ਕਕਾਰਾਂ ਦੀ ਬੇਅਦਬੀ 'ਤੇ ਸ਼੍ਰੋਮਣੀ ਕਮੇਟੀ ਲਵੇਗੀ ਐਕਸ਼ਨ - case of blasphemy
Published : Aug 30, 2023, 3:32 PM IST
ਅਕਸਰ ਫਿਲਮਾਂ 'ਚ ਸਿੱਖ ਧਰਮ ਦੇ ਕਕਾਰਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ। ਜਿਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਕਿ ਫਿਲਮਾਂ ਦੀ ਪ੍ਰਮੋਸ਼ਨ ਲਈ ਅਜਹੇ ਹੱਥਕੰਡੇ ਅਪਣਾਏ ਜਾਂਦੇ ਨੇ ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ 'ਚ ਜਿਥੇ ਸ਼੍ਰੋਮਣੀ ਕਮੇਟੀ ਕਾਰਵਾਈ ਦੀ ਤਿਆਰੀ ਕਰ ਚੁੱਕੀ ਹੈ ਤਾਂ ਉਥੇ ਹੀ ਸਰਕਾਰਾਂ ਨੂੰ ਵੀ ਚਾਹੀਦਾ ਕਿ ਸੈਂਸਰ ਬੋਰਡ 'ਚ ਹਰ ਧਰਮ ਦਾ ਇੱਕ ਨੁਮਾਇੰਦਾ ਹੋਣਾ ਚਾਹੀਦਾ ਜੋ ਇੰਨ੍ਹਾਂ ਬੇਅਦਬੀਆਂ ਨੂੰ ਸਮਾਂ ਰਹਿੰਦੇ ਰੋਕ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਈ ਵਾਰ ਇਸ ਸਬੰਧੀ ਸਰਕਾਰਾਂ ਨੂੰ ਲਿਖ ਚੁੱਕਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਅੱਗੇ ਵੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਨੇ ਤਾਂ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਕਰੇਗੀ।