ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਮਨਾਇਆ ਸ਼ੀਸ਼ ਸੰਸਕਾਰ ਦਿਵਸ - Sheesh Sanskar Day
ਸ੍ਰੀ ਅਨੰਦਪੁਰ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ੀਸ਼ ਸੰਸਕਾਰ ਦਿਵਸ ਮਨਾਇਆ ਗਿਆ। ਜਿਸ ਨੂੰ ਲੈ ਕੇ ਇਕ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਸਜਾਇਆ ਗਿਆ ਤੇ ਇਹ ਨਗਰ ਕੀਰਤਨ ਤੋਂ ਬਾਅਦ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਨਾਲ ਜੁੜੀਆਂ ਕਈ ਸਖਸ਼ੀਅਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ਼ਾਮਲ ਹੋਏ।
Last Updated : Feb 3, 2023, 8:34 PM IST