Balkaur Singh Appeared in Court : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮਾਨਸਾ ਅਦਾਲਤ ਵਿੱਚ ਹੋਏ ਪੇਸ਼ - ਸਿੱਧੂ ਮੂਸੇਵਾਲਾ ਨਾਲ ਜੁੜੀ ਖਬਰ
Published : Oct 19, 2023, 8:06 PM IST
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਪੇਸ਼ੀ ਦੇ ਦੌਰਾਨ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੁਦ ਅਦਾਲਤ ਵਿੱਚ ਜੱਜ ਸਾਹਮਣੇ ਪੇਸ਼ ਹੋਏ ਅਤੇ ਉਹਨਾਂ ਨੇ ਹੱਥ ਜੋੜ ਕੇ ਅਪੀਲ ਕੀਤੀ ਕਿ ਬਹੁਤ ਲੰਬਾ ਸਮਾਂ ਹੋ ਗਿਆ ਹੈ। ਹੁਣ ਇਨਸਾਫ ਮਿਲਣਾ ਚਾਹੀਦਾ ਹੈ। ਅਦਾਲਤ ਨੇ ਵੀ ਅੱਗੋਂ ਉਹਨਾਂ ਨੂੰ ਇਨਸਾਫ ਦੇਣ ਦਾ ਭਰੋਸਾ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਆਸਵੰਦ ਹਾਂ। ਇਸ ਵਾਰ ਜਿਆਦਾ ਉਮੀਦ ਸੀ ਕਿ ਸ਼ਾਇਦ ਉਹਨਾਂ ਨੂੰ ਫਿਜੀਕਲ ਤੌਰ ਉੱਤੇ ਪੇਸ਼ ਕੀਤਾ ਜਾਵੇਗਾ ਪਰ ਇਸ ਵਾਰ ਵੀ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਨਹੀਂ ਕੀਤਾ ਗਿਆ।