ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਨਿਹਾਲ ਹੋਏ ਗਿੱਪੀ ਗਰੇਵਾਲ, ਕਿਹਾ... - ਗਿੱਪੀ ਗਰੇਵਾਲ ਦੀ ਨਵੀਂ ਫਿਲਮ ਬਾਰੇ
ਅੰਮ੍ਰਿਤਸਰ: ਪੰਜਾਬੀ ਫਿਲਮਾਂ ਦੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਗਿੱਪੀ ਗਰੇਵਾਲ ਨੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਕਿਹਾ ਕਿ ਵਾਹਿਗੁਰੂ ਕੋਲੋਂ ਅਸ਼ੀਰਵਾਦ ਲੈਣ ਲਈ ਪੁੱਜੇ ਹਾਂ। ਕਰਮਜੀਤ ਅਨਮੋਲ ਨੂੰ ਪੰਜਾਬੀ ਕਲਾਕਾਰਾਂ ਦਾ ਪ੍ਰਧਾਨ ਬਣਾਏ ਜਾਣ 'ਤੇ ਉਨ੍ਹਾਂ ਕਿਹਾ ਕਿ ਬਹੁਤ ਹੀ ਵਧੀਆ ਗੱਲ ਹੈ ਅਤੇ ਇਸ ਮੌਕੇ ਖੁਸ਼ੀ ਜ਼ਾਹਿਰ ਕੀਤੀ।
Last Updated : Feb 3, 2023, 8:24 PM IST