ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ 'ਚ ਅਲੋਕਿਕ ਆਤਿਸ਼ਬਾਜੀ, ਤੁਸੀਂ ਵੀ ਵੇਖੋ ਮਨਮੋਹਕ ਤਸਵੀਰਾਂ - Spectacular fireworks
Published : Jan 17, 2024, 9:58 PM IST
ਸਾਹਿਬ ਏ ਕਮਾਲ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਦੁਨੀਆਂ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਦਸਵੇਂ ਪਾਤਸ਼ਾਹ ਜੀ ਦੇ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਵਿੱਚ ਆਪਣੀ ਹਾਜ਼ਰੀ ਲਗਾ ਰਹੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਵੇਰੇ ਜਲੌਅ ਸਾਹਿਬ ਸਜਾਏ ਗਏ ਅਤੇ ਦੇਰ ਰਾਤ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਆਤਿਸ਼ਬਾਜ਼ੀ ਨੂੰ ਵੇਖਣ ਵਾਸਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਆਪਣੇ ਆਪ ਨੂੰ ਇਸ ਖ਼ਾਸ ਦਿਨ ਉੱਤੇ ਗੁਰੂ ਘਰ ਵਿਖੇ ਪਹੁੰਚਿਆ ਵੇਖ ਭਾਗਾਂ ਭਰਿਆ ਮਹਿਸੂਸ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ। ਸੰਗਤ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦਾ ਨਜ਼ਾਰਾ ਉਨ੍ਹਾਂ ਨੇ ਜ਼ਿੰਦਗੀ ਵਿੱਚ ਕਦੇ ਕਿਤੇ ਨਹੀਂ ਵੇਖਿਆ। ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।