ਤੇਜ਼ ਰਫ਼ਤਾਰ ਕਾਰ ਨੇ ਸੜਕ 'ਤੇ ਖੜ੍ਹੇ ਸ਼ਖ਼ਸ ਦੀ ਲਈ ਜਾਨ
ਫਰੀਦਕੋਟ ਵਿਖੇ ਤੇਜ਼ ਰਫਤਾਰ ਕਾਰ ਨੇ ਇੱਕ ਸ਼ਖ਼ਸ ਨੂੰ ਦਰੜ ਦਿੱਤਾ (Speeding car rampage in Faridkot) ਅਤੇ ਸ਼ਖ਼ਸ ਦੀ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕ ਸ਼ਖ਼ਸ ਦੇ ਲੜਕੇ ਦਾ ਕਹਿਣਾ ਹੈ ਕਿ ਉਸ ਦਾ ਪਿਤਾ ਅਤੇ ਉਹ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਅਤੇ ਰਾਹ ਵਿੱਚ ਉਸ ਦੇ ਪਿਤਾ ਫਲ ਖਰੀਦਣ ਲੱਗ ਗਏ ਅਤੇ ਇੰਨੀ ਦੇਰ ਵਿੱਚ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਲਪੇਟ ਵਿੱਚ ਲੈ ਲਿਆ (The person was hit by a speeding car) ਅਤੇ ਹਾਦਸੇ ਵਿੱਚ ਉਸ ਦੇ ਪਿਤਾ ਦੀ ਜਾਨ ਚਲੀ ਗਈ। ਪੁਲਿਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ ਉੱਤੇ ਕਾਰ ਚਾਲਕ ਉੱਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:37 PM IST