ਭਰਜਾਈ ਨੇ ਉਜਾੜਿਆ ਨਨਾਣ ਦਾ ਘਰ, ਪੁਲਿਸ ਨੇ 24 ਘੰਟੇ ਵਿੱਚ ਕੀਤਾ ਖੁਲਾਸਾ - Muktsar Sahib Police
Published : Jan 10, 2024, 1:18 PM IST
ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 24 ਘੰਟਿਆਂ ਅੰਦਰ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ 1 ਔਰਤ ਤੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਨੇ ਦੱਸਿਆ ਕਿ 8 ਜਨਵਰੀ ਨੂੰ ਜਲਾਲਾਬਾਦ ਦੇ ਲਿੰਕ ਰੋਡ ਨੇੜੇ ਖੇਤਾਂ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਸੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ ਉੱਤੇ ਜਾਂਚ ਸ਼ੁਰੂ ਕੀਤੀ ਤਾਂ ਕਥਿਤ ਮੁਲਜ਼ਮਾਂ ਨੂੰ ਟਰੇਸ ਕਰ ਲਿਆ, ਜਿਹਨਾਂ ਦੇ ਨਾਂ ਬੇਅੰਤ ਸਿੰਘ ਅਤੇ ਸੁਖਵਿੰਦਰ ਕੌਰ ਹਨ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਸੋਹਣ ਸਿੰਘ ਕਥਿਤ ਮੁਲਜ਼ਮ ਸੁਖਵਿੰਦਰ ਕੌਰ ਦਾ ਰਿਸ਼ਤੇਦਾਰ ਸੀ ਤੇ ਉਹ ਸੁਖਵਿੰਦਰ ਕੌਰ ਨੂੰ ਉਸਦੇ ਪ੍ਰੇਮੀ ਬੇਅੰਤ ਸਿੰਘ ਨਾਲ ਮਿਲਣ ਤੋਂ ਰੋਕਦਾ ਸੀ। ਇਸ ਲਈ ਬੇਅੰਤ ਸਿੰਘ ਅਤੇ ਸੁਖਵਿੰਦਰ ਕੌਰ ਨੇ ਆਪਣੇ ਪਿਆਰ ਦੇ ਰਾਹ ਵਿੱਚ ਰੋੜਾ ਬਣ ਰਹੇ ਸੋਹਣ ਸਿੰਘ ਦਾ ਕਤਲ ਕਰ ਦਿੱਤਾ।