STF ਨੇ ਜੇਲ੍ਹ ਦੇ ਮੈਡੀਕਲ ਅਧਿਕਾਰੀ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ - ਮੈਡੀਕਲ ਅਧਿਕਾਰੀ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਦੀ ਐਸਟੀਐਫ ਦੀ ਟੀਮ ਨੇ ਨਸ਼ੇ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਐਸਟੀਐਫ ਨੇ ਕੇਂਦਰੀ ਸੁਧਾਰ ਘਰ ਵਿੱਚ ਜੇਲ੍ਹ ਦੇ ਹੀ ਮੈਡੀਕਲ ਅਧਿਕਾਰੀ ਨੂੰ ਹੈਰੋਇਨ ਸਣੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਐਸਟੀਐਫ ਨੇ ਮੈਡੀਕਲ ਅਧਿਕਾਰੀ ਨੂੰ 194 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਨੇ ਮੈਡੀਕਲ ਅਧਿਕਾਰੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:30 PM IST