Chandigarh Hoshiarpur Road : ਚੰਡੀਗੜ੍ਹ ਹੁਸ਼ਿਆਰਪੁਰ ਰੋੜ ਤੇ ਬਲਾਚੌਰ ਬਾਈਪਾਸ 'ਤੇ ਸਟਰੀਟ ਲਾਈਟਾਂ ਅਤੇ ਸਾਈਨ ਬੋਰਡ ਲਗਾਏ ਜਾਣਗੇ - ਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ
Published : Sep 30, 2023, 6:48 PM IST
ਹੁਸ਼ਿਆਰਪੁਰ: ਪਿਛਲੇ ਲੰਬੇ ਸਮੇਂ ਤੋਂ ਚੰਡੀਗੜ੍ਹ ਹੁਸ਼ਿਆਰਪੁਰ ਰੋੜ (Chandigarh Hoshiarpur Road ) ਅਤੇ ਬਲਾਚੌਰ ਬਾਈਪਾਸ 'ਤੇ ਵੱਖ-ਵੱਖ ਸਥਾਨਾਂ 'ਤੇ ਜਾਣ ਵਾਲੇ ਰਾਹਗੀਰਾਂ ਨੂੰ ਸਟਰੀਟ ਲਾਈਟਾਂ ਅਤੇ ਸਾਈਨ ਬੋਰਡ ਨਾ ਹੋਣ ਕਾਰਨ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸਨੂੰ ਹੱਲ ਕਰਵਾਉਣ ਦਾ ਨਿਮਿਸ਼ਾ ਮਹਿਤਾ ਨੇ ਦਾਅਵਾ ਕੀਤਾ ਹੈ। ਬਲਾਚੌਰ ਵਾਈਪਾਸ 'ਤੇ ਰਾਹਗੀਰਾਂ ਨੂੰ ਆ ਰਹੀ ਪ੍ਰੇਸ਼ਾਨੀ ਬਾਰੇ ਜਾਣਕਾਰੀ ਦਿੰਦੇ ਹੋਏ ਨਿਮਿਸ਼ਾ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬਲਾਚੌਰ ਵਾਈਪਾਸ ਤੋਂ ਗੜ੍ਹਸ਼ੰਕਰ ਅਤੇ ਹੁਸ਼ਿਆਰਪੁਰ ਨੂੰ ਜਾਣ ਵਾਲੇ ਲੋਕਾਂ ਨੂੰ ਸਟਰੀਟ ਲਾਈਟਾਂ ਅਤੇ ਸਾਈਨ ਬੋਰਡ ਨਾ ਹੋਣ ਕਾਰਨ ਅਕਸਰ ਲੋਕ ਰਸਤਾ ਭੁੱਲ ਜਾਂਦੇ ਹਨ ਅਤੇ ਹਮੇਸ਼ਾ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਮੱਸਿਆ ਨੂੰ ਹੱਲ ਕਰਵਾਉਣ ਦੇ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦੇਕੇ ਹੱਲ ਕਰਵਾਉਣ ਲਈ ਕਿਹਾ ਅਤੇ ਹੁਣ ਜਲਦ ਇਸ ਸਥਾਨ 'ਤੇ ਸਟਰੀਟ ਲਾਈਟਾਂ ਅਤੇ ਸਾਈਨ ਬੋਰਡ ਲਗਵਾਏ ਜਾਣਗੇ ਤਾਂਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।