ਤਨਖਾਹਾਂ ਨਾ ਮਿਲਣ ਕਾਰਨ ਨਗਰ ਪੰਚਾਇਤ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸਨ
ਰੂਪਨਗਰ: ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪਿਛਲੇ ਤਿੰਨ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਅੱਜ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਦਫਤਰ ਅੱਗੇ ਬੈਠ ਕੇ ਰੋਸ ਧਰਨਾ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਸੂਬਾ ਸਰਕਾਰ ਅਤੇ ਨਗਰ ਪੰਚਾਇਤ ਦੇ ਉੱਚ ਅਧਿਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਕਤ ਮੁਲਾਜ਼ਮਾਂ ਨੇ ਦੱਸਿਆ ਕਿ ਜੋ ਮੁਲਾਜ਼ਮ ਕੰਟਰੈਕਟ ਉੱਤੇ ਹਨ, ਉਨ੍ਹਾਂ ਨੂੰ ਤਨਖਾਹਾਂ ਦੇ ਦਿੱਤੀਆਂ ਗਈਆਂ ਹਨ ਅਤੇ ਜੋ ਮੁਲਾਜ਼ਮ ਠੇਕੇਦਾਰ ਦੇ ਕੋਲ ਕੰਮ ਕਰਦੇ ਹਨ, ਉਨ੍ਹਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੰਟਰੈਕਟ ਤੇ ਕੰਮ ਕਰਦੇ 40 ਮੁਲਾਜ਼ਮਾਂ ਅਤੇ 7 ਠੇਕੇਦਾਰ ਕੋਲ ਕੰਮ ਕਰਦੇ ਮੁਲਾਜ਼ਮਾਂ ਨੂੰ ਤਨਖ਼ਾਹ ਦੇ ਦਿੱਤੀ ਗਈ ਹੈ ਪਰ ਬਾਕੀ ਬਚਦੇ 21 ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨੇ ਦੀ ਤਨਖਾਹ ਨਹੀਂ ਦਿੱਤੀ ਗਈ। Strike of employees working Shri Kiratpur Sahib
Last Updated : Feb 3, 2023, 8:30 PM IST