ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਕੱਸਿਆ ਤੰਜ, ਕਿਹਾ - ਵਿਆਹ ਤੋਂ ਇਲਾਵਾ ਹੋਰ ਕੁਝ ਨਵਾਂ ਨਹੀਂ ਕੀਤਾ - Sukhbir Badal lashed at CM Mann
Published : Jan 16, 2024, 5:20 PM IST
ਮੋਗਾ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇੱਕ ਵਾਰ ਫਿਰ ਤੋਂ ਸਿਆਸੀ ਤੰਜ ਕਸੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਵਿਆਹ ਤੋਂ ਇਲਾਵਾ ਹੋਰ ਕੁਝ ਵੀ ਨਵਾਂ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸੜਕਾਂ ਉੱਤੇ ਧਰਨੇ ਦੇ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਨੂੰ ਹਰਾਉਣ ਦੀ ਗੱਲ ਕਰ ਰਹੀ ਹੈ ਪਰ ਹੁਣ ਨਤੀਜੇ ਵੱਖਰੇ ਹੋਣਗੇ। ਜ਼ਿਕਰਯੋਗ ਹੈ ਕਿ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੋਗਾ ਦੇ ਤਖਤੂਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਦਾ ਮੁੱਖ ਉਦੇਸ਼ 2024 ਦੀਆਂ ਆਗਾਮੀ ਚੋਣਾਂ ਦੱਸਿਆ ਜਾ ਰਿਹਾ ਹੈ।ਸੁਖਬੀਰ ਬਾਦਲ ਲਗਾਤਾਰ ਪੰਜਾਬ ਅਤੇ ਪਾਰਟੀ ਵਿੱਚ ਕਾਨਫਰੰਸਾਂ ਕਰ ਰਹੇ ਹਨ। ਹੁਣ ਅਕਾਲੀ ਦਲ ਦੀ ਸਰਕਾਰ ਨੂੰ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਪਾਰਟੀ ਵੱਲੋਂ ਬੀਤੇ ਦਿਨੀਂ ਮੁਕਤਸਰ ਵਿਖੇ ਕਾਨਫਰੰਸ ਕੀਤੀ ਗਈ ਸੀ, ਉਥੇ ਅੱਜ ਤਖਤੂਪੁਰਾ ਵਿੱਚ ਕਾਨਫਰੰਸ ਕੀਤੀ ਗਈ।ਇਸ ਮੌਕੇ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਗਿਣਾਇਆ।