ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੰਜਾਬ ਦੇ ਪੈਸਿਆਂ ਦੀ ਹੋ ਰਹੀ ਦੁਰਵਰਤੋਂ - ਗੈਂਗਸਟਰਾਂ ਨੂੰ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਖੁੱਲ੍ਹ
ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕੱਸਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪੰਜਾਬ ਦੇ ਪੈਸਿਆਂ ਦੇ ਨਾਲ ਜਹਾਜ਼ ਦੇ ਝੂਟੇ ਦਿੱਤੇ ਜਾ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦਾ ਜ਼ਿੰਮੇਵਾਰ ਭਗਵੰਤ ਮਾਨ ਹੀ ਹੈ। ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਇਸ਼ਤਿਹਾਰਾਂ ਤੋਂ ਬਾਅਦ ਗੈਂਗਸਟਰਾਂ ਨੂੰ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਖੁੱਲ੍ਹ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਉੱਤੋਂ ਲੋਕਾਂ ਦਾ ਭਰੋਸਾ ਉੱਠ ਚੁੱਕਿਆ ਹੈ। ਪਹਿਲਾਂ ਗੈਂਗਸਟਰਾਂ ਨੂੰ ਫੜਿਆ ਜਾਂਦਾ ਬਾਅਦ ਵਿੱਚ ਗੈਂਗਸਟਰ ਫ਼ਰਾਰ ਹੋ ਜਾਂਦੇ ਹਨ।
Last Updated : Feb 3, 2023, 8:29 PM IST