Police Recovered 12 kg Opium: ਰਾਜਸਥਾਨ ਪੁਲਿਸ ਦਾ ਮੁਅੱਤਲ ਕਰਮਚਾਰੀ ਅਫੀਮ ਸਮੇਤ ਗ੍ਰਿਫ਼ਤਾਰ - ਸਰਦੂਲਗੜ੍ਹ ਪੁਲਿਸ ਨੇ 12 ਕਿਲੋ ਅਫੀਮ ਬਰਾਮਦ ਕੀਤੀ
Published : Oct 22, 2023, 9:53 AM IST
ਮਾਨਸਾ:ਨਸ਼ੇ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਦੌਰਾਨ ਸਰਦੂਲਗੜ੍ਹ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਸਰਦੂਲਗੜ੍ਹ ਪੁਲਿਸ ਵੱਲੋਂ ਨਾਕਾਬੰਦੀ ਦੇ ਦੌਰਾਨ ਇੱਕ ਰਾਜਸਥਾਨ ਦੇ ਮੁਅੱਤਲ ਪੁਲਿਸ ਕਰਮਚਾਰੀ ਨੂੰ 12 ਕਿਲੋ ਅਫੀਮ ਅਤੇ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਸਰਦੂਲਗੜ੍ਹ ਪੁਲਿਸ ਵੱਲੋਂ ਰਤੀਆ ਰੋਡ ਉੱਤੇ ਨਾਕਾਬੰਦੀ ਕੀਤੀ ਗਈ ਸੀ ਅਤੇ ਸਾਹਮਣੇ ਤੋਂ ਆਉਂਦੀ ਇੱਕ ਕਰੇਟਾ ਗੱਡੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਹਨਾਂ ਵੱਲੋਂ ਗੱਡੀ ਭਜਾ ਲਈ ਗਈ। ਜਿਸ ਤੋਂ ਬਾਅਦ ਪੁਲਿਸ ਨੇ ਗੱਡੀ ਸਵਾਰ ਬਿਕਰਮ ਸਿੰਘ ਵਾਸੀ ਹਨੂੰਮਾਨਗੜ੍ਹ ਦਾ ਪਿੱਛਾ ਕਰਕੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿੱਚੋਂ 12 ਕਿਲੋ ਅਫੀਮ ਬਰਾਮਦ ਹੋਈ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਪਹਿਲਾਂ ਵੀ ਪੰਜਾਬ ਦੇ ਵਿੱਚ ਅਫੀਮ ਦੀ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਹਨਾਂ ਦੱਸਿਆ ਕਿ ਇਹ ਵਿਅਕਤੀ ਕਿੰਨਾਂ ਲੋਕਾਂ ਨੂੰ ਨਸ਼ੇ ਦੀ ਸਪਲਾਈ ਕਰਦਾ ਸੀ, ਇਸ ਸਬੰਧੀ ਵੀ ਪੁਲਿਸ ਵੱਲੋਂ ਗਹਿਰਾਈ ਦੇ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਦਾ ਮਾਨਯੋਗ ਅਦਾਲਤ ਤੋਂ ਰਿਮਾਂਡ ਲਿਆ ਗਿਆ ਹੈ।
TAGGED:
Sardulgarh Police