ਸਫਾਈ ਕਰਮਚਾਰੀਆਂ ਨੇ ਕੀਤਾ ਕੰਮ ਕਾਜ ਠੱਪ, ਹੜਤਾਲ ਕਰਨ ਦਾ ਐਲਾਨ - ਹੜਤਾਲ ਕਰਨ ਦਾ ਐਲਾਨ
ਹੁਸ਼ਿਆਰਪੁਰ: ਹੁਸ਼ਿਆਰਪੁਰ ਨਗਰ ਨਿਗਮ 'ਚ ਤੈਨਾਤ ਸਫਾਈ ਕਰਮਚਾਰੀਆਂ ਅਤੇ ਆਊਟਸੋਰਸ ਕਰਮਚਾਰੀਆਂ ਵਲੋਂ ਇਕ ਵਾਰ ਫਿਰ ਤੋਂ ਕੰਮ ਕਾਜ ਠੱਪ ਕਰੇ ਮੁਕੰਮਲ ਤੌਰ 'ਤੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕਰਨਜੋਤ ਆਦੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਵੀ ਕਰਮਚਾਰੀਆਂ ਨਾਲ ਧੋਖਾ ਕੀਤਾ ਗਿਆ ਸੀ ਅਤੇ ਹੁਣ ਵਾਲੀ ਸਰਕਾਰ ਵੀ ਕਰਮਚਾਰੀਆਂ ਨਾਲ ਕੋਈ ਸਹਿਯੋਗ ਨਹੀਂ ਕਰ ਰਹੀ ਹੈ ਅਤੇ ਅੱਜ ਵੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਹੀ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੀ 15 ਅਪ੍ਰੈਲ ਤੋਂ ਉਹ ਫਿਰ ਇਕ ਵਾਰ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕਰਨਗੇ ਅਤੇ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕਰਮਚਾਰੀਆਂ ਵਲੋਂ ਇਕ ਮੰਗ ਪੱਤਰ ਨਿਗਮ ਅਧਿਕਾਰੀ ਨੂੰ ਸੌਂਪਿਆ ਗਿਆ।
Last Updated : Feb 3, 2023, 8:22 PM IST