Trending Video: ਕੈਨੇਡਾ 'ਚ ਇੰਦਰਾ ਗਾਂਧੀ ਦੀ ਹੱਤਿਆ ਵਾਲੀ ਕੱਢੀ ਝਾਕੀ ! - ਖਾਲਿਸਤਾਨ ਦਾ ਕੋਈ ਰੋਡਮੈਪ ਨਹੀਂ
ਵਿਦੇਸ਼ ਦੀ ਧਰਤੀ ਉੱਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਜਿੱਥੇ ਖਾਲਿਸਤਾਨੀ ਪੱਖੀ ਹੱਲ ਕੀਤੀ ਜਾਂਦੀ ਹੈ। ਉੱਥੇ ਹੀ ਇਕ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਤੇ ਟ੍ਰੈਂਡ ਕਰ ਰਹੀ ਹੈ। ਇਸ ਵੀਡੀਓ ਵਿੱਚ ਦੇਖਿਆ ਗਿਆ ਕਿ ਖਾਲਿਸਤਾਨੀ ਸਮਰਥਕਾਂ ਵੱਲੋਂ ਇੰਦਰਾ ਗਾਂਧੀ ਦੀ ਹੱਤਿਆ 'ਤੇ ਖੁਸ਼ੀ ਦੀ ਝਾਕੀ ਕੱਢੀ ਜਾ ਰਹੀ ਹੈ। ਇਹ ਵੀਡੀਓ ਸ਼ੇਅਰ ਕਰਦੇ ਹੋਏ ਇਕ ਯੂਜ਼ਰ ਮਿਸਟਰ ਸਿਨਹਾ ਨੇ ਲਿਖਿਆ ਕਿ, 'ਇੰਦਰਾ ਗਾਂਧੀ ਕਾਂਗਰਸੀ ਹੋਣ ਦੇ ਬਾਵਜੂਦ ਇਹ ਦੇਖ ਕੇ ਸਾਡਾ ਖੂਨ ਉਬਾਲਦਾ ਹੈ ਪਰ ਕੁਝ ਦਿਨ ਪਹਿਲਾਂ ਪੱਪੂ ਦੇ ਭਾਸ਼ਣ ਦੌਰਾਨ ਕੁਝ ਲੋਕਾਂ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ ਤਾਂ ਹੱਸ ਪਿਆ ਸੀ!' ਦੱਸ ਦਈਏ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਖਾਲਿਸਤਾਨੀ ਸਮਰਥਕਾਂ ਨੂੰ ਵੰਗਾਰਿਆ ਸੀ। ਉਨ੍ਹਾਂ ਲਾਈਵ ਹੋ ਕੇ ਕਿਹਾ ਕਿ ਖਾਲਿਸਤਾਨ ਦਾ ਕੋਈ ਰੋਡਮੈਪ ਨਹੀਂ ਹੈ। ਮੈਂ ਕੱਲ੍ਹ ਵੀ ਖਾਲਿਸਤਾਨ ਦੇ ਹੱਕ ਵਿੱਚ ਨਹੀਂ ਸੀ, ਤੇ ਨਾ ਹੋਵਾਂਗਾ, ਨਾ ਹੀ ਖਾਲਿਸਤਾਨ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਾਲਿਸਤਾਨ ਦੇ ਨਾਮ ਉੱਤੇ ਅਪਣੀ ਦੁਕਾਨ ਚਲਾਉਣ ਵਾਲੇ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਵਾਲੇ ਅਖੋਤੀ ਵਿਕਾਉ ਖਾਲਿਸਤਾਨੀਆਂ ਤੋਂ ਬਚੋ।