ਪੁਲਿਸ ਨੇ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਕੀਤਾ ਦਾਅਵਾ - Taran Taran police arrested 2 accused
ਤਰਨਤਾਰਨ ਦੇ ਕਸਬਾ ਪੱਟੀ ਵਿੱਚ ਪੁਲਸ ਨੇ 15000 ਨਸ਼ੀਲੀਆਂ ਗੋਲੀਆਂ ਅਤੇ ਇਕ ਹਾਂਡਾ ਸਿਟੀ ਕਾਰ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਪੁਲਿਸ ਚੌਕੀ ਕੈਰੋਂ ਦੇ ਇੰਚਾਰਜ ਕੈਰੋਂ ਤੋਂ ਸੁਬਾਜਪੁਰ ਨੂੰ ਜਾ ਰਹੇ ਸੀ ਤਾਂ ਰਸਤੇ ਵਿੱਚ ਉਨ੍ਹਾਂ ਨੂੰ ਇੱਕ ਸ਼ੱਕੀ ਹਾਂਡਾ ਸਿਟੀ ਗੱਡੀ ਦਿਖਾਈ ਦਿੱਤੀ ਜਿਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 15000 ਨਸ਼ੀਲੀਆਂ ਗੋਲੀਆਂ ਬਰਾਮਦ (15000 drug pills recovered) ਹੋਈਆਂ ਹਨ। ਪੁਲਿਸ ਮੁਤਾਬਿਕ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਮੁਕੱਦਮਾ ਦਰਜ ਕਰ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
Last Updated : Feb 3, 2023, 8:31 PM IST