ਤੜਕਸਾਰ ਇਨੋਵਾ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ, ਦੋ ਵਿਅਕਤੀਆਂ ਦੀ ਮੌਤ - two died in accident
ਸੂਬੇ ਭਰ ਵਿੱਚ ਤੇਜ਼ ਰਫਤਾਰ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਮਾਮਲਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਝੱਜ ਚੌਕ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਕਾਰ ਅਤੇ ਬੱਸ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ਉੱਤੇ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਇਨੋਵਾ ਕਾਰ ਅਤੇ ਬੱਸ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇਨੋਵਾ ਚਾਲਕ ਸਣੇ ਅੱਗੇ ਸੀਟ ਉੱਤੇ ਬੈਠੇ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
Last Updated : Feb 3, 2023, 8:32 PM IST