ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ ਲੋੜਵੰਦਾਂ ਨੂੰ ਵੰਡੇ ਕੰਬਲ - ਬੇਸਹਾਰਾ ਲੋਕਾਂ ਦੀ ਮਦਦ ਕਰਨ ਦੀ ਅਪੀਲ
ਲਗਾਤਾਰ ਵਧ ਰਹੀ ਠੰਢ ਕਾਰਨ ਜਿੱਥੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ, ਉੱਥੇ ਹੀ ਕੁਝ ਲੋਕ ਸੜਕਾਂ ਦੇ ਕਿਨਾਰੇ ਆਪਣੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ ਅਤੇ ਖੁੱਲ੍ਹੇ ਅਸਮਾਨ ਹੇਠ ਸੌਂ ਰਹੇ ਹਨ, ਜਿਨ੍ਹਾਂ ਦਾ ਕੋਈ ਸਹਾਰਾ ਨਹੀਂ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਨੁੱਖਤਾ ਦੀ ਮਿਸਾਲ (The Deputy Commissioner of Pathankot) ਕਾਇਮ ਕਰਦਿਆਂ ਰਾਤ ਨੂੰ ਸੜਕਾਂ 'ਤੇ ਸੌਂ ਰਹੇ ਇਨ੍ਹਾਂ ਲੋਕਾਂ ਨੂੰ ਕੰਬਲ ਵੰਡੇ ਅਤੇ ਹੋਰਨਾਂ ਨੂੰ ਵੀ ਇਸ ਤਰ੍ਹਾਂ ਬੇਸਹਾਰਾ ਲੋਕਾਂ ਦੀ ਮਦਦ ਕਰਨ ਦੀ ਅਪੀਲ (An appeal to help the destitute) ਕੀਤੀ। ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਪਠਾਨਕੋਟ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤੁਹਾਨੂੰ ਪਤਾ ਹੈ ਕਿ ਰਾਤ ਨੂੰ ਬਹੁਤ ਠੰਡ ਪੈ ਜਾਂਦੀ ਹੈ ਅਤੇ ਇਹ ਬੇਸਹਾਰਾ ਲੋਕ ਬਹੁਤ ਦਿਖਾਈ ਦਿੰਦੇ ਹਨ, ਜਿਸ ਕਾਰਨ ਮੈਂ ਰਾਤ ਨੂੰ ਜਾ ਕੇ ਇਨ੍ਹਾਂ ਲੋਕਾਂ ਨੂੰ ਕੰਬਲ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸੇਵਾ ਕਰਕੇ ਉਨ੍ਹਾਂ ਦੇ ਮਨ ਨੂੰ ਖੁਸ਼ੀ ਮਿਲੀ ਹੈ।
Last Updated : Feb 3, 2023, 8:38 PM IST