ਨਗਰ ਕੌਂਸਲ ਨੇ ਸ਼ਹਿਰ ਵਿੱਚੋਂ ਨਜਾਇਜ਼ ਕਬਜ਼ੇ ਹਟਵਾਏ - ਹੁਸ਼ਿਆਰਪੁਰ ਨਿਊਜ਼
ਹੁਸ਼ਿਆਰਪੁਰ ਵਿਖੇ ਗੜ੍ਹਸ਼ੰਕਰ 'ਚ ਟਰੈਫਿਕ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸ਼ੁਕਰਵਾਰ ਨੂੰ ਨਗਰ ਕੌਂਸਲ ਗੜ੍ਹਸ਼ੰਕਰ ਵੱਲੋਂ ਸ਼ਹਿਰ ਵਿੱਚ ਮੁਨਾਦੀ ਕਰਵਾ ਕੇ ਦੁਕਾਨਦਾਰਾਂ ਨੂੰ ਅਪਣਾ ਸਮਾਨ ਅੰਦਰ ਰੱਖਣ ਦੀ ਅਪੀਲ ਕੀਤੀ ਗਈ। ਉੱਥੇ ਹੀ, ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਰੇਲਵੇ ਫਾਟਕ ਦੇ ਕੋਲੋਂ ਦੁਕਾਨਦਾਰਾਂ ਵੱਲੋਂ ਅਪਣੀਆਂ ਦੁਕਾਨਾਂ ਦੇ ਅੱਗੇ ਰੱਖਿਆ ਸਾਮਾਨ ਹਟਾਇਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਦੁਬਾਰਾ ਦੁਕਾਨਦਾਰਾਂ ਵੱਲੋਂ ਅਪਣਾ ਸਮਾਨ ਬਾਹਰ ਰੱਖਿਆ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:32 PM IST