ਅਦਾਲਤ ਨੇ ਗੈਂਗਸਟਰ ਦੀਪਕ ਟੀਨੂੰ ਸਮੇਤ ਚਿਰਾਗ ਅਤੇ ਲੋਈਆ ਨੂੰ ਭੇਜਿਆ ਨਿਆਂਇਕ ਹਿਰਾਸਤ ਵਿੱਚ - ਗੈਂਗਸਟਰ ਦੀਪਕ ਟੀਨੂੰ ਨੂੰ ਨਿਆਂਇਕ ਹਿਰਾਸਤ
ਸਿੱਧੂ ਮੂਸੇ ਵਾਲਾ ਕਤਲ ਮਾਮਲੇ (Sidhu Musa murder case) ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਟੀਨੂੰ ਦਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਗੈਂਗਸਟਰ ਦੀਪਕ ਟੀਨੂੰ ਨੂੰ ਨਿਆਂਇਕ (Gangster Deepak Tinu judicial custody) ਹਿਰਾਸਤ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟੀਨੂੰ ਦੇ ਭਰਾ ਚਿਰਾਗ ਅਤੇ ਸੁਨੀਲ ਕੁਮਾਰ ਲੋਈਆ ਨੂੰ ਵੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ ਗੈਂਗਸਟਰ ਦੀਪਕ ਟੀਨੂੰ ਇੱਕ ਵਾਰ ਪਹਿਲਾਂ ਪੁਲਿਸ ਹਿਰਾਸਤ ਵਿੱਚੋਂ ਗ੍ਰਿਫ਼ਤਾਰ ਹੋ ਚੁੱਕਾ ਹੈ ਅਤੇ ਇਸ ਤੋਂ ਮਗਰੋਂ ਪੁਲਿਸ ਵੱਲੋਂ ਟੀਨੂੰ ਨੂੰ ਮੁੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
Last Updated : Feb 3, 2023, 8:32 PM IST