SIT ਚੀਫ਼ ਮੁਖੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਦਿੱਤਾ ਇਨਸਾਫ ਦਿਵਾਉਣ ਦਾ ਭਰੋਸਾ
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਬਣੀ ਐਸਆਈਟੀ ਚੀਫ਼ ਆਈਜੀ ਜਸਕਰਨ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਦੇ ਲਈ ਮੂਸਾ ਪਿੰਡ ਪਹੁੰਚੇ। ਦੱਸ ਦੇਈਏ ਕਿ ਪਿਛਲੀ ਦਿਨੀਂ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਉੱਪਰ ਸਵਾਲ ਖੜ੍ਹੇ ਕੀਤੇ ਸਨ ਕਿ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਇਸ ਦੇ ਤਹਿਤ ਇਕ ਮਹੀਨੇ ਦਾ ਉਨ੍ਹਾਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ। ਉਸ ਤੋਂ ਬਾਅਦ ਆਪਣੇ ਬੇਟੇ ਦੀ ਐੱਫਆਈਆਰ ਵਾਪਸ ਲੈਣ ਦਾ ਵੀ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਅਤੇ ਇਸ ਮੁਲਕ ਨੂੰ ਛੱਡ ਕੇ ਜਾਣ ਦਾ ਵੀ ਐਲਾਨ ਕਰ ਦਿੱਤਾ ਗਿਆ ਸੀ ਤਾਂ ਇਸ ਤੋਂ ਬਾਅਦ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਇਨਸਾਫ ਦੇਣ ਦੀ ਗੱਲ ਕੀਤੀ ਹੈ, ਉੱਥੇ ਹੀ ਐੱਸਆਈਟੀ ਦੇ ਮੁਖੀ ਵੀ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਦੇ ਲਈ ਪਹੁੰਚੇ ਅਤੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ।
Last Updated : Feb 3, 2023, 8:30 PM IST