ਧਰਨੇ ਦੌਰਾਨ ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਕਹਿੰਦੇ ਸਰਕਾਰ ਹੋਵੇਗੀ ਜ਼ਿੰਮੇਵਾਰ ! - ਮਾਨਸਾ ਵਿੱਚ ਕਿਸਾਨ ਜਥੇਬੰਦੀਆਂ ਧਰਨਾ ਲਗਾਤਾਰ ਜਾਰੀ
ਮਾਨਸਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਾਨਸਾ ਦੇ ਪੰਜਵੇਂ ਦਿਨ ਵੀ ਕਿਸਾਨਾਂ ਵੱਲੋ ਰੋਡ ਜਾਮ ਜਾਰੀ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਸਰਕਾਰ ਦੇ ਖ਼ਿਲਾਫ਼ ਇਸੇ ਤਰ੍ਹਾਂ ਕਿਸਾਨ ਸੜਕਾਂ ਦੇ ਪ੍ਰਦਰਸ਼ਨ ਕਰਦੇ ਰਹਿਣਗੇ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉੱਤੇ ਬੈਠੇ ਹਨ, ਕਿਉਂਕਿ ਸਰਕਾਰ ਵੱਲੋਂ ਜੋ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਗਈਆਂ ਹਨ, ਉਨ੍ਹਾਂ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਮਰਨ ਵਰਤ ਉੱਤੇ ਬੈਠੇ ਸੂਬਾ ਆਗੂ ਨੂੰ ਕੁਝ ਹੋ ਗਿਆ ਤਾਂ ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। The strike of farmers organizations in Mansa
Last Updated : Feb 3, 2023, 8:33 PM IST