ਮੁਖ ਮਾਰਗ ਉੱਤੇ ਬੱਸ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ - 3 ਸਵਾਰੀਆਂ ਜ਼ਖ਼ਮੀ ਹੋਈਆਂ
ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਇੱਕ ਨਿਜੀ ਕੰਪਨੀ ਦੀ ਬੱਸ (Private company bus ) ਸਕੂਲ਼ ਬੱਸ ਨੂੰ ਬਚਾਉਂਦੇ ਸਮੇਂ ਸੰਤੁਲਨ ਵਿਗੜਨ ਕਰਕੇ ਹਾਦਸਾ ਗ੍ਰਸਤ ਹੋ ਗਈ। ਬੱਸ ਵਿੱਚ ਮੌਜੂਦ 45 ਦੇ ਕਰੀਬ ਸਵਾਰੀਆਂ ਵਿੱਚੋ 3 ਸਵਾਰੀਆਂ ਹੋਈਆਂ ਜ਼ਖ਼ਮੀ ਹੋ ਗਈਆਂ। ਮੌਕੇ ਉੱਤੇ ਪਹੁੰਚੇ ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਦੇ ਅਧਿਕਰੀਆਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ (The injured were taken to the Civil Hospital) ਵਿਖੇ ਪਹੁੰਚਾਇਆ। ਪੁਲਿਸ ਮੁਤਾਬਿਕ ਦੌਰਾਨ 3 ਸਵਾਰੀਆਂ ਜ਼ਖ਼ਮੀ ਹੋਈਆਂ (3 passengers were injured) ਹਨ ਜਿਨ੍ਹਾਂ ਵਿਚੋਂ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਇੱਕ ਮਹਿਲਾ ਨੂੰ ਜ਼ਿਆਦਾ ਸੱਟ ਲੱਗੀ ਹੈ ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਸ ਡਰਾਈਵਰ ਦੇ ਦੱਸਣ ਮੁਤਾਬਕ ਇਹ ਹਾਦਸਾ ਇਕ ਸਕੂਲੀ ਬੱਸ ਨੂੰ ਬਚਾਉਂਦੇ ਸਮੇਂ ਹੋਇਆ ਹੈ।
Last Updated : Feb 3, 2023, 8:32 PM IST