ਪੰਜਾਬ

punjab

ETV Bharat / videos

ਇਸ ਸਰਕਾਰੀ ਸਕੂਲ ਵਿੱਚ ਮੈਡੀਕਲ ਅਤੇ ਨਾਨ ਮੈਡੀਕਲ ਵਿਸ਼ਿਆਂ ਲਈ ਕੋਈ ਅਧਿਆਪਕ ਨਹੀਂ !

By

Published : Nov 11, 2022, 12:35 PM IST

Updated : Feb 3, 2023, 8:32 PM IST

ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਕਈ ਵਿਦਿਆਰਥਣਾਂ ਨੇ ਆਪਣੇ ਮਾਪਿਆਂ ਸਮੇਤ ਬਾਘਾਪੁਰਾਣਾ ਦੇ ਮੁੱਖ ਚੌਕ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਗਾ ਕੋਟਕਪੂਰਾ ਰੋਡ ’ਤੇ ਜਾਮ ਲਾ ਦਿੱਤਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਰਨਾ ਚੁੱਕਿਆ ਗਿਆ। ਮੀਡੀਆ ਸਾਹਮਣੇ ਸਕੂਲ ਦੀਆਂ ਵਿਦਿਆਰਥਣਾਂ ਸਮੇਤ ਉਨ੍ਹਾਂ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਪਿਛਲੇ 5-6 ਮਹੀਨਿਆਂ ਤੋਂ ਸਕੂਲ 'ਚ ਮੈਡੀਕਲ ਅਤੇ ਨਾਨ-ਮੈਡੀਕਲ ਵਿਸ਼ਿਆਂ ਦੇ ਅਧਿਆਪਕ ਨਹੀਂ ਹਨ ਜਿਸ ਕਾਰਨ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਹੈ। ਮਾਪਿਆਂ ਨੇ ਕਿਹਾ ਕਿ ਸਕੂਲ ਵਾਲੇ ਉਨ੍ਹਾਂ ਦੇ ਬੱਚਿਆਂ ਨੂੰ ਆਪਣੇ ਪੱਧਰ ’ਤੇ ਨੰਬਰ ਦੇ ਕੇ ਬੱਚਿਆਂ ਨੂੰ ਪਾਸ ਕਰਵਾ ਰਹੇ ਹਨ, ਪਰ ਇਸ ਦਾ ਖ਼ਮਿਆਜ਼ਾ ਉਨ੍ਹਾਂ ਦੇ ਬੱਚਿਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਨੇ ਸਕੂਲ ਵਿੱਚ ਜਲਦੀ ਤੋਂ ਜਲਦੀ ਅਧਿਆਪਕਾਂ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਵੇਖੋ ਇਸ ਮੁੱਦੇ ਉੱਤੇ ਸਕੂਲ ਵਿੱਚ ਮੌਜੂਦ ਹੋਰ ਅਧਿਆਪਿਕ ਦਾ ਕਹਿਣਾ ਰਿਹਾ ਹੈ। no teacher in moga schoo
Last Updated : Feb 3, 2023, 8:32 PM IST

ABOUT THE AUTHOR

...view details