ਅੰਮ੍ਰਿਤਸਰ 'ਚ ਵੱਖ-ਵੱਖ ਗੁਰੂ ਘਰਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਗੋਲਕ ਤੋੜ ਚੋਰੀ ਕੀਤੀ ਹਜ਼ਾਰਾਂ ਦੀ ਨਕਦੀ - ਗੁਰੂ ਨਗਰੀ ਅੰਮ੍ਰਿਤਸਰ
Published : Dec 23, 2023, 7:24 AM IST
|Updated : Dec 23, 2023, 7:59 AM IST
Thieves thousands of rupees: ਗੁਰੂ ਨਗਰੀ ਅੰਮ੍ਰਿਤਸਰ ਦੇ ਕਸਬਾ ਟਾਂਗਰਾ ਨੇੜੇ ਸਥਿਤ ਵੱਖ-ਵੱਖ ਗੁਰਦੁਆਰਿਆਂ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰਾਂ ਨੇ ਗੁਰੂ ਘਰਾਂ ਦੀ ਗੋਲਕ ਦਾ ਜਿੰਦਰਾ ਕਟਰ ਨਾਲ ਤੋੜ ਕੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਚੋਰੀ (Cash theft of 50 thousand rupees) ਕਰ ਲਈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਸਵੰਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵੱਲੋਂ ਬੇਖੌਫ ਹੋ ਕੇ ਗੁਰਦੁਆਰਾ ਸਾਹਿਬ ਅੰਦਰ ਗੋਲਕ ਤੋੜ ਕੇ ਨਕਦੀ ਚੋਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਜ਼ਦੀਕੀ ਗੁਰੂਘਰਾਂ ਵਿੱਚ ਵੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੋਲਕ ਵਿੱਚ ਕਰੀਬ 50 ਹਜ਼ਾਰ ਰੁਪਏ ਦੀ ਨਕਦੀ (Cash theft of 50 thousand rupees) ਚੋਰੀ ਹੋਈ ਹੈ। ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਮੁਲਜ਼ਮ ਸੀਸੀਟੀਵੀ ਵਿੱਚ ਵੀ ਕੈਦ ਹੋਏ ਨੇ ਅਤੇ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।