ਚੋਰਾਂ ਨੇ ਗੈਸ ਕਟਰ ਨਾਲ ਏਟੀਐਮ ਨੂੰ ਕੱਟਣ ਦੀ ਕੀਤੀ ਕੋਸ਼ਿਸ਼, ਸੀਸੀਟੀਵੀ ਵਿੱਚ ਕੈਦ ਤਸਵੀਰਾਂ - ਚੋਰਾਂ ਨੇ ਗੈਸ ਕਟਰ ਨਾਲ ਕੱਟਣ ਦੀ ਕੋਸ਼ਿਸ਼
ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਵਿੱਚ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਫਿਰੋਜ਼ਪੁਰ ਦੇ ਗੁਰੂਹਸਾਏ ਵਿੱਚ ਇਕ ਵਾਰ ਫਿਰ ਤੋਂ ਦੇਖਣ ਨੂੰ ਮਿਲਿਆ ਜਿੱਥੇ ਦੇ ਗੋਲੂ ਦੇ ਮੋੜ ਉੱਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੇ ਏਟੀਐਮ ਨੂੰ ਚੋਰਾਂ ਨੇ ਗੈਸ ਕਟਰ ਨਾਲ ਕੱਟਣ ਦੀ ਕੋਸ਼ਿਸ਼ ਕੀਤੀ। ਪਰ ਇਹ ਬਦਮਾਸ਼ ਚੋਰ ਏਟੀਐਮ ਦੀ ਕੈਸ਼ ਤੱਕ ਨਹੀਂ ਪਹੁੰਚ ਸਕਿਆ। ਪਰ ਜਦੋਂ ਏਟੀਐਮ ਗਾਰਡ ਏਟੀਐਮ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਏਟੀਐਮ ਪੂਰੀ ਤਰ੍ਹਾਂ ਸੜਿਆ ਹੋਇਆ ਸੀ ਅਤੇ ਇਸ ਦੇ ਤਾਲੇ ਵੀ ਟੁੱਟੇ ਹੋਏ ਸਨ, ਤਾਂ ਸੁਰੱਖਿਆ ਗਾਰਡ ਨੇ ਬੈਂਕ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਅਧਿਕਾਰੀਆਂ ਨੇ ਏਟੀਐਮ ਵਿੱਚ ਕੈਸ਼ ਚੈੱਕ ਕੀਤਾ ਤਾਂ ਏਟੀਐਮ ਵਿੱਚ ਦੋ ਲੱਖ ਗਿਆਰਾਂ ਹਜ਼ਾਰ ਦੇ ਕਰੀਬ ਕੈਸ਼ ਬਚਿਆ ਸੀ। ਇਸ ਸਾਰੀ ਘਟਨਾ ਦੀ ਸੂਚਨਾ ਬੈਂਕ ਅਧਿਕਾਰੀਆਂ ਨੇ ਪੁਲਿਸ ਨੂੰ ਦਿੱਤੀ। ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਵਿਅਕਤੀ ਏਟੀਐਮ ਚੋਰੀ ਕਰਨ ਆਏ ਸਨ, ਜਿਨ੍ਹਾਂ ਵਿੱਚੋਂ ਇੱਕ ਏਟੀਐਮ ਦੇ ਅੰਦਰ ਸੀ ਅਤੇ ਦੂਜਾ ਬਾਹਰ ਖੜ੍ਹਾ ਸੀ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:33 PM IST