ਤਰਨ ਤਾਰਨ 'ਚ ਇੱਕ ਕਿੱਲੋ 10 ਗ੍ਰਾਮ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ,ਵੱਖ-ਵੱਖ ਮਾਮਲਿਆਂ 'ਚ ਮੁਲਜ਼ਮਾਂ ਤੋਂ ਅਸਲਾ ਵੀ ਬਰਾਮਦ - ਤਰਨ ਤਾਰਨ ਪੁਲਿਸ
Published : Dec 11, 2023, 9:44 PM IST
ਤਰਨ ਤਾਰਨ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਸ਼ੱਕੀ ਤਸਕਰ ਦੇ ਘਰ ਛਾਪੇਮਾਰੀ ਕੀਤੀ ਤਾਂ ਇੱਕ ਕਿੱਲੋ 10 ਗ੍ਰਾਮ ਹੈਰੋਇਨ ਦੀ ਖੇਪ (1 kg 10 grams of heroin) ਪੁਲਿਸ ਨੂੰ ਬਰਾਮਦ ਹੋਈ ਜਿਸ ਦੀ ਕੌਮਾਂਤਰੀ ਬਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਤਸਕਰਾਂ ਨੂੰ ਵੀ ਮੌਕੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਮੁਤਾਬਿਕ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੋ ਗਲਾਕ ਪਿਸਤੌਲਾਂ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਪੁੱਛਗਿੱਛ ਜਾਰੀ ਹੈ ਅਤੇ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮਾਰੂ ਹਥਿਆਰਾਂ ਦੀ ਤਸਕਰੀ ਕਿਸ ਮਕਸਦ ਲਈ ਹੋਈ ਸੀ।