ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਅਰਸ਼ ਡੱਲਾ ਦੇ 2 ਸਾਥੀ ਕਾਬੂ - moga police news
ਮੋਗਾ ਪੁਲਿਸ ਵੱਲੋ ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗੈਂਗਸਟਰ ਅਰਸ਼ ਡੱਲਾ ਦੇ 2 ਸਾਥੀ, 350 ਨਸ਼ੀਲੀਆ ਗੋਲੀਆਂ, 02 ਪਿਸਟਲਾਂ ਅਤੇ 06 ਰੌਦਾਂ ਸਮੇਤ ਗ੍ਰਿਫਤਾਰ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਅਧਿਕਾਰੀ ਮਨਮੀਤ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਵੱਲੋਂ ਦਿੱਤਾ ਰੋਡ ਮੋਗਾ ਵਾਸੀ ਵਪਾਰੀ ਪਾਸੋਂ ਵਿਰੋਤੀ ਮੰਗੀ ਗਈ ਸੀ ਅਤੇ ਉਸ ਦੇ ਘਰ ਉਪਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਫਿਰੌਤੀ ਹਾਸਲ ਕਰਨ ਵਾਲੇ ਦੋ ਗੈਂਸਗਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੱਖ-ਵੱਖ ਟੀਮਾਂ ਬਣਾ ਕੇ ਗ੍ਰਿਫਤਾਰ ਕੀਤਾ। ਫੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਰਮੇਸ਼ ਚੰਦ ਵਾਸੀ ਪਿੰਡ ਦੁਸਾਂਝ ਅਤੇ ਹਰਜੀਤ ਸਿੰਘ ਉਰਫ ਗੱਬਰ ਪੁੱਤਰ ਪਰਮਜੀਤ ਸਿੰਘ ਵਾਸੀ ਐਮਪੀ ਬਸਤੀ ਰੋਡ ਪਿੰਡ ਦੁਸਾਂਝ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਹਨ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।
Last Updated : Feb 3, 2023, 8:36 PM IST