ਵਿਵਾਦਾਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ, ਦੋ ਹਵਾਲਾਤੀਆਂ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ - Central Jail of Hoshiarpur in controversy
Published : Dec 22, 2023, 4:44 PM IST
Two prisoners committed suicide: ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ (Hoshiarpur Central Jail) ਵਿੱਚ ਅੱਜ ਸਵੇਰੇ ਤੜਕਸਾਰ ਉਸ ਸਮੇਂ ਸੁਰੱਖਿਆ ਪ੍ਰਬੰਧਾਂ ਦੀ ਪੋਲ੍ਹ ਖੁੱਲਦੀ ਨਜ਼ਰ ਆਈ ਜਦੋਂ ਦੋ ਹਵਾਲਾਤੀਆਂ ਨੇ ਜੇਲ੍ਹ ਦੇ ਅੰਦਰ ਹੀ ਖੁਦਕੁਸ਼ੀ ਕਰ ਲਈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੀਵਨ ਲੀਲਾ ਸਮਾਪਤ ਕਰਨ ਵਾਲਾ ਇੱਕ ਨੌਜਵਾਨ ਪ੍ਰਵਾਸੀ ਮਜ਼ਦੂਰ ਹੈ ਅਤੇ ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਜੇਲ੍ਹ ਵਿੱਚ ਨਾਜਾਇਜ਼ ਪਰਚੇ ਦੇ ਚੱਲਦੇ ਬੰਦ ਸੀ ਅਤੇ ਇਸੇ ਕਾਰਣ ਪਰੇਸ਼ਾਨ ਵੀ ਸੀ। ਆਖਿਰਕਾਰ ਨਜਾਇਜ਼ ਪਰਚੇ ਤੋਂ ਤੰਗ ਆਕੇ ਉਸ ਨੇ ਖੁਦਕੁਸ਼ੀ ਕਰ ਲਈ। ਪੁਲਿਸ ਦਾ ਕਹਿਣਾ ਹੈ ਕਿ ਦੋ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਿਕ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।